ਘਰ ਬੈਠੇ ਗੁਰਦੁਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰੀਏ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਗਰ ਤੁਸੀਂ ਕਰਤਾਰਪੁਰ ਨਹੀਂ ਜਾ ਸਕੇ ਤਾਂ ਤੁਸੀਂ ਇਸ ਵੀਡੀਓ ਰਾਹੀਂ ਘਰ ਬੈਠੇ ਦਰਸ਼ਨ ਕਰ ਸਕਦੇ ਹੋ ਅਤੇ ਨਾਲ ਹੀ ਕੁੱਝ ਅਜਿਹੀਆਂ ਖਾਸ ਗੱਲਾਂ ਵੀ ਜਾਣ ਸਕਦੇ ਹੋ ਜੋ ਬਹੁਤ ਹੀ ਦਿਲਚਸਪ ਹਨਕਰਤਾਰਪੁਰ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ ਵਿੱਚ ਸ਼ਹਿਰ ਹੈ। ਇਸ ਨਗਰ ਦੇ ਵਾਸ਼ੀ ਪੰਜਾਬੀ, ਉਰਦੂ, ਅੰਗਰੇਜ਼ੀ ਬੋਲਦੇ ਹਨ। ਇਸ ਨਗਰ ਦੇ ਜ਼ਿਆਦਾ ਤਰ ਵਾਸ਼ੀ ਮੁਸਲਮਾਨ ਹਨ 1947 ਵੀ ਵੰਡ ਤੋਂ ਬਾਅਦ ਹਿੰਦੂ ਅਤੇ ਸਿੱਖ ਭਾਰਤ ਵਿੱਚ ਚਲੇ ਗਏ ਅਤੇ ਬਹੁਤ ਸਾਰੇ ਮੁਸਲਮਾਨ ਜਿਹੜੇ ਭਾਰਤ ਤੋਂ ਆਏ ਇਸ ਇਲਾਕੇ ਵਿੱਚ ਵਸ ਗਏ।

ਇਸ ਨਗਰ ਦੀ ਸਮੁੰਦਰੀ ਤਲ ਤੋਂ ਉੱਚਾਈ 155ਮੀਟਰ (511ਫੁੱਟ) ਹੈ। ਇਸ ਨਗਰ ਨੂੰ ਗੁਰੂ ਨਾਨਕ ਦੇਵ ਜੀ ਨੇ 1522 ਵਿੱਚ ਵਸਾਇਆ। ਇੱਥੇ ਉਦਾਸੀ ਦੌਰਾਨ ਹੀ ਜਦ ਗੁਰੂ ਨਾਨਕ ਦੇਵ ਜੀ ਲਹੌਰ ਪਰਤਦੇ ਹੋਏ ਰਾਵੀ ਦੇ ਕਿਨਾਰੇ ਪੱਖੋ ਕੇ ਰੰਧਾਵੇ ਪਿੰਡ ਪਹੁੰਚੇ ਤਾਂ ਪਿੰਡ ਦਾ ਚੌਧਰੀ ਅਜਿੱਤ ਰੰਧਾਵਾ ਉਹਨਾਂ ਨੂੰ ਮਿਲਣ ਆਇਆ। ਉਹਨਾਂ ਨੇ ਗੁਰੂ ਜੀ ਨੂੰ ਰਾਵੀ ਦੇ ਪਾਰ ਸੱਜੇ ਪਾਸੇ ਦਰਸ਼ਨ ਦੇਣ ਲਈ ਕਿਹਾ ਤੇ ਉਸ ਪਾਸੇ ਗੁਰੂ ਜੀ ਅਤੇ ਸਿੱਖਾਂ ਵਾਸਤੇ ਧਰਮਸ਼ਾਲਾ ਅਤੇ ਹੋਰ ਰਹਾਇਸ਼ ਦੀ ਪ੍ਰਬੰਧ ਵੀ ਕਰ ਦਿਤਾ। ਗੁਰੂ ਜੀ ਆਪਣੇ ਮਾਤਾ ਪਿਤਾ ਨੂੰ ਤਲਵੰਡੀ ਤੋਂ ਅਤੇ ਆਪਣੀ ਪਤਨੀ ਸੁਲੱਖਣੀ ਅਤੇ ਦੋਵੇਂ ਪੁੱਤਰਾਂ ਨੂੰ ਸੁਲਤਾਨਪੁਰ ਲੋਧੀ ਤੋਂ ਇੱਥੇ ਲੈ ਆਏ।

ਇਸ ਤਰ੍ਹਾਂ ਇਸ ਨਗਰ ਦੀ ਨੀਂਹ ਰੱਖੀ। ਜਿਸ ਦਾ ਬਾਅਦ ਵਿੱਚ ਨਾਮ ਕਰਤਾਰਪੁਰ ਪੈ ਗਿਆ। ਇਸ ਸਥਾਨ ਤੇ ਗੁਰਦੁਆਰਾ ਵੀ ਹੈ। ਗੁਰਦੁਆਰਾ ਕਰਤਾਰਪੁਰ ਸਾਹਿਬ ਉਹ ਮੁਕੱਦਸ ਅਸਥਾਨ ਹੈਜਿੱਥੇ ਜਾਤ-ਪਾਤ ਅਤੇ ਊਚ-ਨੀਚ ਦੇ ਹਨੇਰੇ ਵਿੱਚ ਡੁੱਬੇ ਇਸ ਸੰਸਾਰ ਨੂੰ ਚਾਨਣ ਦੀ ਰਾਹ ਵਿਖਾ ਕੇ ਸਤਿਨਾਮ ਦੀ ਪ੍ਰਚਾਰ ਫੇਰੀ ਕਰਦੇ ਹੋਏ ਗੁਰੂ ਨਾਨਕ ਸਾਹਿਬ 70 ਸਾਲ 4 ਮਹੀਨੇ ਦੀ ਆਯੂ ਭੋਗ ਕੇ ਪਰਮਾਤਮਾ ਵੱਲੋਂ ਸੌਂਪੀ ਜ਼ਿੰਮੇਵਾਰੀ ਨਿਭਾਉਂਦਿਆਂ 22 ਸਤੰਬਰ 1539 ਨੂੰ ਜੋਤੀ ਜੋਤਿ ਸਮਾ ਗਏ ਸਨ।