ਸੁਖਬੀਰ ਬਾਦਲ ਤੋਂ ਬਾਅਦ ਹੁਣ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਬੇਅਦਬੀ ਕਰਨ ਵਾਲਿਆੰ ਦਾ ਕੱਖ ਨਾ ਰਹੇ !!

ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦਾ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਖ਼ੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ‘ਤੇ ਰਾਜਨੀਤੀ ਕਰਨ ਵਾਲਿਆਂ ਦਾ ਕੱਖ ਨਾ ਰਹਿਣ ਲਈ ਅਰਦਾਸ ਕਰ ਰਹੇ ਹਨ।

ਗੱਡੀ ਵਿਚ ਸਫਰ ਦੌਰਾਨ ਬੀਬੀ ਬਾਦਲ ਦੋਵੇਂ ਹੱਥ ਜੋੜ ਕੇ ਪ੍ਰਮਾਤਮਾ ਨੂੰ ਅਰਦਾਸ ਕਰਦੇ ਹੋਏ ਆਖ ਰਹੇ ਹਨ- ਮੈਂ ਗੁਰੂ ਸਾਹਿਬ ਅੱਗੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦੀ ਹਾਂ ਕਿ ਜਿਸ ਨੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਜੋ ਵੀ ਇਸ ‘ਤੇ ਰਾਜਨੀਤੀ ਕਰ ਰਹੇ ਹਨ, ਉਨ੍ਹਾਂ ਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ

ਕਿ ਬੇਅਦਬੀ ਉਤੇ ਸਿਆਸਤ ਚਮਕਾਉਣ ਵਾਲਿਆਂ ਦੀਆਂ ਨਸਲਾਂ ਖ਼ਤਮ ਕਰ ਦਿਓ। ਤਾਂ ਜੋ ਗੁਰੂ ਸਾਹਿਬ ਦੀ ਬੇਅਦਬੀ ਦੀ ਕੋਈ ਹਿੰਮਤ ਨਾ ਕਰ ਸਕੇ।