ਅਰਦਾਸ-ਗੁਰੂ ਤੋਂ ਮੰਗਣ ਦਾ ਤਰੀਕਾ

ਅਰਦਾਸ-ਗੁਰੂ ਤੋਂ ਮੰਗਣ ਦਾ ਤਰੀਕਾ”ਅਰਦਾਸ ਵਿੱਚ ਦਸਾਂ ਗੁਰੂ ਸਾਹਿਬਾਂ ਨੂੰ ਧਿਆਇਆ ਗਿਆ ਹੈ। ਇਸ ਵਿੱਚ ਇਕ-ਇਕ ਅੱਖਰ ਪਹਿਲਾਂ ਜੀਵਿਆ ਗਿਆ ਹੈ, ਨਾਮ ਜਪਿਆ ਗਿਆ ਹੈ, ਵੰਡ ਕੇ ਛਕਿਆ ਗਿਆ ਹੈ, ਦੇਗ ਚਲਾਈ ਗਈ ਹੈ, ਤੇਗ ਵਹਾਈ ਗਈ ਹੈ, ਵੇਖ ਕੇ ਅਣਡਿੱਠ ਕੀਤਾ ਗਿਆ ਹੈ,

ਭਾਣੇ ਨੂੰ ਮਿੱਠਾ ਕਰ ਕੇ ਮੰਨਿਆ ਗਿਆ ਹੈ। ਸਿੱਖਾਂ ਦਾ ਕੋਈ ਵੀ ਜੀਵਨ ਸੰਸਕਾਰ ਤੇ ਕੋਈ ਵੀ ਧਰਮ ਸਮਾਗਮ ਇਸ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਜਿੰਨਾ ਚਿਰ ਕੌਮ ਦਾ ਜੀਵਨ ਤੁਰਿਆ ਰਹੇਗਾ, ਅਰਦਾਸ ਦਾ ਵਿਗਾਸ ਹੁੰਦਾ ਹੀ ਰਹੇਗਾ। ਸ਼ਾਇਦ ਹੀ ਕਿਸੇ ਇਤਿਹਾਸਕਾਰ ਨੇ ਆਪਣੀ ਕੌਮ ਦਾ ਇਤਿਹਾਸ ਇਤਨੇ ਥੋੜ੍ਹੇ ਸ਼ਬਦਾਂ ਵਿੱਚ ਇਤਨੀ ਪ੍ਰਬੀਨਤਾ ਨਾਲ ਚਿਤਰਿਆ ਹੋਵੇ।:ਇਕ ਨਾਨਕ ਕੀ ਅਰਦਾਸਿ ਜੋ ਤੁਧੁ ਭਾਵਸੀ।। ਮੈ ਦੀਜੈ ਨਾਮ ਨਿਵਾਸੁ ਰਹਿ ਗੁਣ ਗਾਵਸੀ।। — ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 752 ‘ਇਹ ਅਰਦਾਸੁ ਹਮਾਰੀ ਸੁਆਮੀ। ਵਿਸਰੁ ਨਾਹੀ ਸੁਖਦਾਤੇ।।ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ।ਅਰਦਾਸ ਨਾਲ ਸਿੱਖ ਦੇ ਮਨ ਵਿੱਚ ਨਿਮਰਤਾ ਆਉਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ। ਹਰ ਜੀਵ ਨੂੰ ਆਪਣੀਆਂ ਸਾਰੀਆਂ ਸਿਆਣਪਾਂ ਛੱਡ ਕੇ, ਤਨ-ਮਨ ਪ੍ਰਭੂ ਦਰ ’ਤੇ ਅਰਪਣ ਕਰ ਕੇ, ਨਾਮ ਦੀ ਦਾਤ ਮੰਗਣੀ ਚਾਹੀਦੀ ਹੈ।ਅਰਦਾਸ ਕਿਵੇ ਕਰੀ ਜਾਵੇ ਅਰਦਾਸ ਹੋਣ ਸਮੇਂ ਸੰਗਤ ‘ਚ ਹਾਜ਼ਰ ਸਾਰੇ ਇਸਤਰੀ ਪੁਰਸ਼ਾਂ ਨੂੰ ਹੱਥ ਜੋੜ ਕੇ ਖਲੋਣਾ ਚਾਹੀਦਾ ਹੈ। ਜੋ ਸੱਜਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠਾ ਹੋਵੇ, ਉਹ ਭੀ ਉੱਠ ਕੇ ਚੌਰ ਕਰੇ।

ਅਰਦਾਸ ਕਰਨ ਵਾਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਖੜ੍ਹੋ ਕੇ, ਹੱਥ ਜੋੜ ਕੇ ਅਰਦਾਸ ਕਰੇ। ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੌਜੂਦ ਨਾ ਹੋਣ ਤਾਂ ਕਿਸੇ ਪਾਸੇ ਮੂੰਹ ਕਰ ਕੇ ਅਰਦਾਸ ਕਰੋ, ਪ੍ਰਵਾਨ “ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ।। — ਸ੍ਰੀ ਗੁਰੂ ਗ੍ਰੰਥ ਸਾਹਿਬ ਅੰਗ 519 ਜਦੋਂ ਕੋਈ ਖਾਸ ਅਰਦਾਸ ਕਿਸੇ ਇੱਕ ਜਾਂ ਵਧੀਕ ਆਦਮੀਆਂ ਵਲੋਂ ਹੋਵੇ, ਤਾਂ ਉਹਨਾਂ ਤੋਂ ਬਿਨਾਂ ਸੰਗਤ ਵਿੱਚ ਬੈਠੇ ਹੋਰਨਾਂ ਦਾ ਉਠਣਾ ਜ਼ਰੂਰੀ ਨਹੀਂ।

ਜੇ ਇਸ ਤਰਾਂ ਪਾਠ ਕਰੋਗੇ ਤਾਂ ਭਾਗ ਖੁੱਲ ਜਾਣਗੇ

ਜੇ ਇਸ ਤਰਾਂ ਪਾਠ ਕਰੋਗੇ ਤਾਂ ਭਾਗ ਖੁੱਲ ਜਾਣਗੇ”ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ । ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ । ਗੁਰੂ ਅਰਜਨ ਦੇਵ ਜੀ ਨੇ ‘ ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ । ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ ।

ਮੋਟੇ ਤੌਰ’ ਤੇ ਉਨ੍ਹਾਂ ਨੇ ਦਸਿਆ ਹੈ ਕਿ — ਸਿਮਰਉ ਸਿਮਰਿ ਸਿਮਰਿ ਸੁਖ ਪਾਵਉ । ਕਲਿ ਕਲੇਸ ਤਨ ਮਾਹਿ ਮਿਟਾਵਉ । ਗੁਰੂ ਨਾਨਕ ਦੇਵ ਜੀ ਨੇ ‘ ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ । ‘ ਜਪੁਜੀ ’ ਦੇ ਅੰਤ’ ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ , ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ— ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ । ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ । ਗੁਰੂ ਅਰਜਨ ਦੇਵ ਜੀ ਨੇ ‘ ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ । ( ਗੁ.ਗ੍ਰੰ.520 ) । ਗੁਰਬਾਣੀ ਵਿਚ ਸਿਮਰਨ ਤੋਂ ਵਿਹੂਣੇ ਵਿਅਕਤੀ ਦੇ ਆਚਰਣ ਨੂੰ ਬਹੁਤ ਹੀਣਾ ਸਮਝਿਆ ਗਿਆ ਹੈ । ਇਸ ਸੰਬੰਧ ਵਿਚ ਅਨੇਕ ਥਾਂਵਾਂ ਉਤੇ ਭਾਵਨਾਵਾਂ ਦਾ ਪ੍ਰਗਟਾਵਾ ਹੋਇਆ ਹੈ । ਇਥੋਂ ਤਕ ਕਿਹਾ ਗਿਆ ਹੈ ਕਿ ਜਿਸ ਮੁਖ ਵਿਚ ਨਾਮ ਦਾ ਸਿਮਰਨ ਨਹੀਂ ਹੁੰਦਾ ਅਤੇ ਬਿਨਾ ਨਾਮ ਉਚਾਰੇ ਜੋ ਅਨੇਕ ਤਰ੍ਹਾਂ ਦੇ ਭੋਜਨ ਦਾ ਸੇਵਨ ਕਰਦਾ ਹੈ , ਉਸ ਦੇ ਮੁਖ ਵਿਚ ਥੁੱਕਾਂ ਪੈਂਦੀਆਂ ਹਨ— ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ । ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ । ( ਗੁ.ਗ੍ਰੰ.473 ) । ਗੁਰੂ ਅਰਜਨ ਦੇਵ ਜੀ ਨੇ ਵੀ ਬਿਨਾ ਸਿਮਰਨ ਮਨੁੱਖ ਦਾ ਜੀਵਨ ਸਰਪ ਵਰਗਾ ਦਸਿਆ ਹੈ ਜੋ ਸਦਾ ਵਿਸ਼ ਦਾ ਪ੍ਰਸਾਰ ਕਰਦਾ ਰਹਿੰਦਾ ਹੈ ।

ਅਜਿਹੇ ਆਚਰਣ ਵਾਲੇ ਵਿਅਕਤੀ ਲਈ ਹਾਰ ਹੀ ਹਾਰ ਹੈ— ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ । ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ । ( ਗੁ.ਗ੍ਰੰ. 712 ) । ਇਕ ਹੋਰ ਥਾਂ’ ਤੇ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ— ਬਿਨੁ ਸਿਮਰਨ ਹੈ ਆਤਮ ਘਾਤੀ । ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ । ( ਗੁ.ਗ੍ਰੰ. 239 )

ਜੇ ਕਿਸੇ ਨੂੰ ਝੂਠ ਬੋਲਣ ਦੀ ਆਦਤ ਹੈ ਤਾਂ ਐਵੇ ਦੂਰ ਕਰੋ

ਜੇ ਕਿਸੇ ਨੂੰ ਝੂਠ ਬੋਲਣ ਦੀ ਆਦਤ ਹੈ ਤਾਂ ਐਵੇ ਦੂਰ ਕਰੋ ‘ਨਿੰਦਾ ਚੁਗਲੀ,ਇੱਕੋ ਸਿੱਕੇ ਦੇ ਦੋ ਪਾਸੇ ਹਨ।ਤਕਰੀਬਨ ਦੂਸਰੇ ਦੀ ਪਿੱਠ ਪਿੱਛੇ ਕੀਤੀ ਦੂਸਰੇ ਦੀ ਗੱਲ ਨੂੰ ਚੁਗਲੀ ਵਿੱਚ ਮੰਨਿਆ ਜਾਂਦਾ ਹੈ ਤੇ ਉਸਦੀ ਹੈਸੀਅਤ ਤੇ ਉਸਦੀ ਅਸਲੀਅਤ ਨੂੰ ਘਟਾਕੇ ਕਹਿਣਾ ਨਿੰਦਾ ਹੁੰਦੀ ਹੈ।

ਏਹ ਉਹ ਆਦਤ ਹੈ ਜਿਸ ਨਾਲ ਬੰਦਾ ਆਪਣਾ ਸੁੱਖ ਚੈਨ ਵੀ ਗੁਆ ਬੈਠਦਾ ਹੈ।ਨਰਿੰਦਰ ਸਿੰਘ ਕਪੂਰ ਨੇ ਲਿਖਿਆ ਹੈ,”ਕਿਸੇ ਨੂੰ ਉਸਦੀ ਅਸਲੀਅਤ ਨਾਲੋਂ ਘਟਾਕੇ ਜਾਂ ਵਿਗਾੜਕੇ ਪੇਸ਼ ਕਰਨ ਨੂੰ ਨਿੰਦਾ ਕਹਿੰਦੇ ਹਨ।”ਜਿਹੜਾ ਬੰਦਾ ਦੂਸਰਿਆਂ ਬਾਰੇ ਬੁਰਾ ਬੋਲਦਾ ਹੈ ਉਹ ਮਾਨਸਿਕ ਤੌਰ ਤੇ ਬੀਮਾਰ ਕਿਹਾ ਜਾ ਸਕਦਾ ਹੈ ਤੇ ਹੀਣ ਭਾਵਨਾ ਦਾ ਸ਼ਿਕਾਰ।ਜਦੋਂ ਉਹ ਦੂਸਰੇ ਨੂੰ ਨੀਵਾਂ ਵਿਖਾ ਰਿਹਾ ਹੁੰਦਾ ਹੈ ਤਾਂ ਉਸਦਾ ਪੂਰਾ ਜ਼ੋਰ ਏਸ ਗੱਲ ਤੇ ਲੱਗਿਆ ਹੁੰਦਾ ਹੈ ਕਿ ਬਹੁਤ ਬਹਿਤਰ ਹਾਂ।ਕਾਂ,ਹੰਸ ਦੀ ਚਾਲ ਚੱਲਣ ਦੀ ਕੋਸ਼ਿਸ਼ ਕਰੇਗਾ ਤਾਂ ਆਪਣੀ ਵੀ ਭੁੱਲ ਜਾਏਗਾ।ਉਹ ਨਾ ਕਾਂ ਰਹੇਗਾ ਤੇ ਨਾ ਹੰਸ ਬਣ ਸਕੇਗਾ।ਇਸ ਨਾਲ ਉਸਦੀ ਹੋਂਦ ਮਰ ਜਾਂਦੀ ਹੈ।ਚੁਗਲੀ ਅਤੇ ਨਿੰਦਾ ਕਰਨ ਨਾਲ ਤੁਹਾਡਾ ਆਪਣਾ ਸੁੱਖ ਚੈਨ ਖਤਮ ਹੋ ਜਾਂਦਾ ਹੈ।ਝੂਠ ਦੇ ਪੈਰ ਨਹੀਂ ਹੁੰਦੇ।ਪਿਛੋਂ ਗੱਲ ਕਰਨਾ ਤੇ ਨੁਕਸਾਨ ਪਹੁੰਚਾਣ ਵਾਲਾ ਗ਼ਦਾਰ ਹੁੰਦਾ ਹੈ।ਯਾਦ ਰੱਖੋ ਅੱਜ ਤੁਸੀਂ ਉਸਦਾ ਸਾਥ ਦੇ ਰਹੇ ਹੋ,ਤੁਹਾਡੀ ਅਗਰ ਏਹ ਆਦਤ ਨਹੀਂ ਤਾਂ ਤੁਸੀਂ ਵੀ ਕੁਝ ਵਕਤ ਬਾਦ ਉਵੇਂ ਦੇ ਹੋ ਜਾਉਗੇ।ਟੂਨੀ ਸ਼ੀਆ ਕਹਾਵਤ ਹੈ,”ਮੁਰਗੇ ਨਾਲ ਰਾਤ ਕੱਟਣ ਵਾਲਾ ਸਵੇਰੇ ਆਪ ਵੀ ਕੁੜ ਕੁੜ ਕਰਨ ਲਗਦਾ ਹੈ।”

ਇਸ ਕਰਕੇ ਕੋਸ਼ਿਸ਼ ਕਰੋ ਕਿ ਨਾਂਹ ਪੱਖੀ ਸੋਚ ਵਾਲੇ ਬੰਦੇ,ਦੂਸਰੇ ਨੂੰ ਨੀਵਾਂ ਵਿਖਾਉਣ ਵਾਲੇ ਤੇ ਝੂਠ ਬੋਲਣ ਵਾਲੇ ਦੀ ਸੰਗਤ ਤੋਂ ਬਚੋ।ਦੁਨੀਆ ਬੜੀ ਸਿਆਣੀ ਹੈ ਤੁਹਾਡੇ ਪੈਰ ਰੱਖਣ,ਤੁਰਨ,ਕਪੜੇ ਪਾਉਣ ਤੇ ਤੁਹਾਡੇ ਬੋਲ ਚਾਲ ਤੋਂ ਤੁਹਾਨੂੰ ਪਹਿਚਾਣ ਲੈਂਦੀ ਹੈ।ਚੁਗਲੀ ਨਿੰਦਾ ਕਰਕੇ ਆਪਣੀ ਸੋਚ ਤੇ ਆਪਣੇ ਕਿਰਦਾਰ ਨੂੰ ਖੁਦ ਬ ਖੁਦ ਲੋਕਾਂ ਅੱਗੇ ਰੱਖ ਰਹੇ ਹੋ।

ਪਾਠ ਸ਼ਰਧਾ ਨਾਲ ਸੁਣੋ

(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥

ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ {ਪੰਨਾ 571} ਪਦਅਰਥ: ਦੇਇ = ਦੇਂਦਾ ਹੈ। ਦੇਹਿ = ਦੇਂਹਿ, ਤੂੰ ਦੇਂਦਾ ਹੈਂ। ਬੁਝਾਈ = ਸਮਝ। ਨ ਭਾਈ = ਪਸੰਦ ਨਹੀਂ ਆਉਂਦੀ। ਦਰਿ = ਦਰ ਤੇ। ਸਾਚੈ ਦਰਿ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਾਚੈ ਸਬਦਿ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਸਿਫ਼ਤਿ-ਸਾਲਾਹ ਕਰਦਾ ਹੈ। ਘਰ ਮਹਿ = ਹਿਰਦੇ ਵਿਚ। ਨਿਜ ਘਰੁ = ਆਪਣਾ ਅਸਲ ਘਰ, ਪ੍ਰਭੂ ਦੀ ਹਜ਼ੂਰੀ। ਨਾਮਿ = ਨਾਮ ਵਿਚ। ਸੇਈ = ਉਹ ਬੰਦੇ ਹੀ। ਪਾਇਨਿ = ਪਾ ਲੈਂਦੇ ਹਨ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸਾਈ ਮਤਿ = ਉਹੀ ਅਕਲ।੪। ਅਰਥ: ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) । ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ।

ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ।ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ।੪।੬।

ਜੀਵਨੀ-ਧੰਨ ਧੰਨ ਬਾਬਾ ਬੁੱਢਾ ਜੀ

ਧੰਨ ਧੰਨ ਬਾਬਾ ਬੁੱਢਾ ਜੀ ਜੀਵਨੀ ”ਧੰਨ ਧੰਨ ਬਾਬਾ ਬੁੱਢਾ ਜੀ’ਪੂਰਨ ਗੁਰਸਿੱਖ ਬਾਬਾ ਬੁੱਢਾ ਜੀ’ ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ,

ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।ਮਾਪਿਆਂ ਨੇ ਉਹਨਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਹਨਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਹਨਾਂ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਹਨਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਬਾਬ ਸੁਣ ਕੇ ਕਿਹਾ ਕਿ ‘ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।’ ਉਸ ਦਿਨ ਤੋਂ ਬੂੜਾ ਜੀ ਦਾ ਨਾਂ ‘ਬੁੱਢਾ ਜੀ’ ਪੈ ਗਿਆ। ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਸ਼ੀਸ਼ ਬਣ ਗਏ। ਉਹ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ, ਖੇਤਾਂ ਵਿੱਚ ਜਾ ਕੇ ਖੇਤੀ-ਬਾੜੀ ਦਾ ਕੰਮ ਵੀ ਨਿਭਾਉਂਦੇ ਅਤੇ ਨਾਮ ਜਪਦੇ ਰਹਿੰਦੇ। ਉਹਨਾਂ ਨੇ ਆਪਣਾ ਜੀਵਨ ਸੰਗਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ ‘ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ’ ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ

ਉਹਨਾਂ ਉੱਪਰ ਬਹੁਤ ਪ੍ਰਸੰਨ ਸਨ, ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।

ਗੁਰੂ ਨਾਨਕ ਸਾਹਿਬ ਦੇ ਤਿੰਨ ਬਚਨ ਝੋਲੀਆਂ ਭਰ ਜਾਣਗੀਆਂ

ਗੁਰੂ ਨਾਨਕ ਸਾਹਿਬ ਦੇ ਤਿੰਨ ਬਚਨ ਝੋਲੀਆਂ ਭਰ ਜਾਣਗੀਆਂ ”ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਈਸ਼ਵਰ ਇਕ ਹੈ। ਇਕ ਹੀ ਈਸ਼ਵਰ ਦੀ ਭਗਤੀ ਕਰਨੀ ਚਾਹੀਦੀ ਹੈ। ਈਸ਼ਵਰ ਹਰ ਜਗ੍ਹਾ ਅਤੇ ਹਰ ਪ੍ਰਾਣੀ ‘ਚ ਮੌਜੂਦ ਹੈ। ਈਮਾਨਦਾਰੀ ਦੀ ਕਮਾਈ ਕਰਕੇ ਆਦਮਨ ਦਾ ਕੁਝ ਹਿੱਸਾ ਲੋੜਵੰਦਾਂ ਨੂੰ ਦਾਨ ਕਰਨਾ ਚਾਹੀਦਾ ਹੈ। ਸਾਰੇ ਮਨੁੱਖ ਬਰਾਬਰ ਹੈ, ਭਾਵੇਂ ਉਹ ਔਰਤ ਹੋਵੇ ਜਾਂ ਪੁਰਸ਼। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਵੰਡ ਛਕਣ ਦੀ ਵੀ ਗੱਲ ਕਰਦੇ ਹਨ।

ਜੋ ਮਨੁੱਖ ਆਪਣੀ ਕਿਰਤ ਕਮਾਈ ‘ਚੋਂ ਵੰਡ ਛਕਣ ਦੇ ਸਿਧਾਂਤ ਨੂੰ ਅਪਣਾ ਕੇ ਲੋੜਵੰਦਾਂ ਦੀ ਵੀ ਸਹਾਇਤਾ ਕਰਦਾ ਹੈ, ਉਹੀ ਮਨੁੱਖ ਕਰਮਸ਼ੀਲ ਹੋ ਸਕਦਾ ਹੈ। ਵੰਡ ਛਕਣ ਦਾ ਸਿਧਾਂਤ ਸਾਂਝੀਵਾਲਤਾ ਦਾ ਪ੍ਰਤੀਕ ਬਣ ਕੇ ਉੱਭਰਦਾ ਹੈ ਅਤੇ ਮਨੁੱਖ ਦੇ ਅੰਦਰੋਂ ਹਉਮੈ ਨੂੰ ਵੀ ਸਦੀਵੀਂ ਤੌਰ ‘ਤੇ ਨ ਸ਼ਟ ਕਰਦਾ ਹੈ।ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ। ਇਨ੍ਹਾਂ ਸਿਧਾਂਤਾਂ ਦੀ ਰੌਸ਼ਨੀ ‘ਚ ਆਪ ਜੀ ਨੇ ਲੁਕਾਈ ਨੂੰ ਅਜਿਹੀ ਇਨਕਲਾਬੀ ਜੀਵਨ ਜਾਂਚ ਦੱਸੀ, ਜੋ ਕਿ ਮਨੁੱਖ ਨੂੰ ਪਰਮ ਮਨੁੱਖ ਬਣਾਉਣ ਦਾ ਮਾਰਗ ਹੈ। ਗੁਰੂ ਸਾਹਿਬ ਦੀ ਸਿਧਾਂਤਾਂ ਦੇ ਇਹ ਤਿੰਨ ਧੁਰੇ ਹਨ, ਜਿਨ੍ਹਾਂ ਉੱਤੇ ਸਾਰੀ ਸਿੱਖ ਫਲਾਸਫੀ ਖੜ੍ਹੀ ਹੈ। ਧਿਆਨ ਨਾਲ ਵਿਚਾਰਿਆ ਜਾਵੇ ਤਾਂ ਇਹ ਕੋਈ 3 ਵੱਖ-ਵੱਖ ਚੀਜ਼ਾਂ ਨਹੀਂ ਹਨ ਸਗੋਂ ਤਿੰਨੋਂ ਇਕਠੀਆਂ ਹੀ ਹਨ ਅਤੇ ਨਾਮ ਜਪਣ ਦੀ ਅਵਸਥਾ ‘ਚ ਹੀ ਆਉਂਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਦਰਸ਼ ਮਨੁੱਖ ਅਤੇ ਸਮਾਜ ਦੀ ਸਥਾਪਨਾ ਲਈ ‘ਕਿਰਤ ਕਰੋ’, ‘ਵੰਡ ਛਕੋ’ ਅਤੇ ‘ਨਾਮ ਜਪੋ’ ਦੇ ਤਿੰੰਨ ਮੁੱਖ ਉਪਦੇਸ਼ ਦਿੱਤੇ, ਜੋ ਸਾਮਜ ਦੇ ਅਰਥਚਾਰੇ ਮਨੁੱਖ ਦੀ ਰੂਹਾਨੀ ਖੁਸ਼ੀ ਅਤੇ ਸਮਾਜਿਕ ਸਾਂਝੀਵਾਲਤਾ ਦੇ ਅਹਿਮ ਸੰਕਲਪ ਹਨ।

ਗੁਰੂ ਨਾਨਕ ਦੇਵ ਜੀ ਕਿਰਤ ਦੀ ਮਹੱਤਤਾ ਬਾਰੇ ਦੱਸਦੇ ਹਨ ਕਿ ਕਿਰਤ ਨੂੰ ਸਿਰਫ ਪਦਾਰਥਕ ਖੁਸ਼ਹਾਲੀ ਦਾ ਆਧਾਰ ਨਹੀਂ ਮੰਨਣਾ ਚਾਹੀਦਾ, ਸਗੋਂ ਸੱਚੀ ਕਿਰਤ ਜਿੱਥੇ ਸਮਾਜ ਦਾ ਵਿਕਾਸ ਮੁੱਖ ਅਧਾਰ ਹੁੰਦੀ ਹੈ, ਉੱਥੇ ਹੀ ਸੱਚ ਦਾ ਰਾਹ ਵੀ ਕਿਰਤ ਦੁਆਰਾ ਪਛਾਣਿਆ ਜਾ ਸਕਦਾ ਹੈ। ਗੁਰੂ ਸਾਹਿਬ ਨੇ ਖੁਦ ਖੇਤੀਬਾੜੀ ਦਾ ਕਿੱਤਾ ਕਰਕੇ ‘ਕਿਰਤ’ ਦੀ ਮਹੱਤਤਾ ਨੂੰ ਦਰਸਾਇਆ।

ਇਹ ਪਾਠ ਸ਼ਰਧਾ ਨਾਲ ਸੁਣੋ ਜੀ

ਇਹ ਪਾਠ ਸ਼ਰਧਾ ਨਾਲ ਸੁਣੋ ਜੀ ”. ਵਾਹਿਗੁਰੂ ਗੁਰਮੰਤਰ ਹੈ , ਇਸਦੇ ਸਿਮਰਨ ਨਾਲ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ | ੨. ਸਿਮਰਨ ਫੋਕਾ ਸਾਧਨ ਨਹੀਂ , ਇਹ ਪ੍ਰੀਤ ਦੀ ਰੀਤ ਹੈ | ਨਾਮ ਆਪ ਹੀ ਜਪਣਾ ਪੈਂਦਾ ਹੈ | ਜੇਹਰਾ ਰੋਟੀ ਖਾਏਗਾ , ਓਹੀ ਰੱਜੇਗਾ| ਸਿਮਰਨ ਰਸਨਾ ਨਾਲ ਜਪਣਾ ਕਰਨਾ ਹੈ , ਫਿਰ ਇਹ ਆਪੇ ਹੀ ਹਿਰਦੇ ਵਿਚ ਲਹਿ ਜਾਂਦਾ ਹੈ |ਨਾਮ ਜਪਨ ਵਾਲੇ ਨੂੰ ਸਬਰ ਤੇ ਨਿਮਰਤਾ ਦੀ ਬੜੀ ਲੋੜ ਹੈ

੩. ਸਿਮਰਨ ਨਾਲ ਪਹਿਲਾਂ ਮਨ ਦੀ ਮੈਲ ਉਤਰਦੀ ਹੈ ਤੇ ਇਨਸਾਨ ਬੁਰੇ ਕੰਮ ਕਰਨ ਤੋ ਸੰਕੋਚ ਕਰਦਾ ਹੈ | ੪. ਵਾਹਿਗੁਰੂ – ਵਾਹਿਗੁਰੂ ਕਰਨ ਨਾਲ ਸਾਡੇ ਮਨ ਤੇ ਹਰ ਹਾਲਤ ਵਿਚ ਅਸਰ ਹੁੰਦਾ ਹੈ | ਇਸ ਨਾਲ ਸਾਡੇ ਵਿਚ ਕੋਮਲਤਾ ਆ ਜਾਂਦੀ ਹੈ , ਚੰਗੇ ਮੰਦੇ ਦੀ ਤਮੀਜ ਹੋ ਜਾਂਦੀ ਹੈ ਤੇ ਮਨ ਬੁਰਾਈ ਤੋ ਪ੍ਰਹੇਜ ਕਰਨ ਲਗ ਜਾਂਦਾ ਹੈ | ੫. ਸਿਮਰਨ ਪਹਲਾ ਮੈਂਲ ਕਟਦਾ ਹੈ , ਇਸ ਲਈ ਪਹਿਲਾਂ ਇਸ ਵਿਚ ਮਨ ਨਹੀਂ ਲਗਦਾ | ਜਦੋ ਮਨ ਨਿਰਮਲ ਹੋ ਜਾਂਦਾ ਹੈ ਤਾ ਸਿਮਰਨ ਵਿਚ ਰਸ ਆਉਣ ਲਗਦਾ ਹੈ , ਫਿਰ ਛਡਨ ਨੂੰ ਦਿਲ ਨਹੀਂ ਕਰਦਾ | ੬. ਮਨ ਚਾਹੇ ਨਾ ਵੀ ਟਿਕੇ , ਨਾਮ ਜਪਣਾ ਚਾਹਿਦਾ ਹੈ |ਜੇ ਨਾਮ ਜਾਪਦੇਆਂ ਮਨ ਜਰਾ ਵੀ ਟਿਕ ਜਾਵੇ ਤਾ ਥੋੜੀ ਗਲ ਨਹੀਂ, ਮਨ ਪੂਰਾ ਵਸ ਤਦ ਆਉਂਦਾ ਜਦ ਵਾਹਿਗੁਰੂ ਦੀ ਪੂਰਨ ਕਿਰਪਾਲਤਾ ਹੋਵੇ | ੭. ਮਨ ਟਿਕੇ ਜਾ ਨਾ ਟਿਕੇ , ਨਾਮ ਜਪਣਾ ਚਾਹਿਦਾ ਹੈ , ਜੋ ਲੱਗੇ ਰਹਿਣਗੇ, ਓਹਨਾ ਲਈ ਓਹ ਸਮਾਂ ਵੀ ਆਵੇਗਾ , ਜਦੋ ਮਨ ਦਾ ਟਿਕਾਓ ਪ੍ਰਾਪਤ ਹੋ ਜਾਵੇਗਾ | ਜੋ ਤੁਰੇ ਰਹਿਣਗੇ , ਭਾਵੇ ਮਧਮ ਚਲ ਹੀ , ਓਹਨਾ ਦੇ ਮੰਜਿਲ ਤੇ ਪਹੁੰਚਣ ਦੀ ਆਸ ਹੋ ਸਕਦੀ ਹੈ | ੮. ਸਿਮਰਨ ਵਿਚ ਸੁਆਦ ਨਹੀਂ ਆਉਂਦਾ ਤਾਂ ਗੁਰੂ ਜਾਣੇ , ਜੋ ਸੁਆਦ ਨਹੀਂ ਦੇਂਦਾ | ਬੰਦੇ ਦਾ ਧਰਮ ਹੈ ਬੰਦਗੀ ਕਰਨਾ| ਸਦਾ ਰਸ ਤੇ ਹਕ ਨਹੀਂ | ਰਸ ਤਾਂ ਕਦੇ- ਕਦੇ ਗੁਰੂ ਝਲ ਕਾਰਾ ਮਾਰ ਕੇ ਦੇ ਦੇਂਦਾ ਹੈ ਤਾ ਕਿ ਬੱਚੇ ਡੋਲ ਨਾ ਜਾਣ | ੯. ਨਾਮ ਪਾਪ ਤੇ ਦੁ ਖ ਕਟਦਾ ਹੈ |

ਸਿਮਰਨ ਦੇਹ ਨੂੰ ਵੀ ਅਰੋਗ ਕਰਦਾ ਹੈ ਤੇ ਵਾਹਿਗੁਰੂ ਦੇ ਨੇੜੇ ਵੀ ਲੈ ਜਾਂਦਾ ਹੈ , ਇਸ ਨਾਲ ਅਸੀਂ ਅੰਤਰਮੁਖ ਹੁੰਦੇ ਹਾਂ | ੧੦. ਨਾਮ ਜਾਪਦੇ ਹੋਏ ਨਿਰਮਾਨਤਾ ਵਿਚ ਰਹੋ | ਨਾਮ ਵੀ ਵਾਹਿਗੁਰੂ ਦੀ ਦਾਤ ਹੈ , ਇਹ ਸਮਝ ਕੇ ਕਰਾਗੇ ਤਾ ਨਿਰਮਾਨਤਾ ਵਿਚ ਰਹਾਗੇ | ਨਾਮੀ ਪੁਰਖ ਦੀ ਅਰਦਾਸ ਵਿਚ ਸ਼ਕਤੀ ਆ ਜਾਂਦੀ ਹੈ , ਜਦੋ ਕੁਝ ਬਰਕਤ ਆ ਜਾਵੇ ਤਾ ਸਿਖ ਦੁਨੀਆ ਤੋ ਖਬਰਦਾਰ ਰਹੇ

ਦੁਖ ਭੰਜਨੀ ਸਾਹਿਬ ਦਾ ਪਾਠ ਕਿਸ ਸਮੇਂ ਕਰਨਾ ਚਾਹੀਦਾ ਹੈ

ਦੁ ਖ ਭੰਜਨੀ ਸਾਹਿਬ ਦਾ ਪਾਠ ਕਿਸ ਸਮੇਂ ਕਰਨਾ ਚਾਹੀਦਾ ਹੈ ””ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ॥” ਇਸ ਸੰਸਾਰ ਦੇ ਅੰਦਰ ਕੌਣ ਕਹਿ ਸਕਦਾ ਹੈ ਕਿ ਮੈਂ ਪੂਰਨ ਸੁਖੀ ਹਾਂ, ਕੋਈ ਨਾ ਕੋਈ ਦੁਖ ਅਵਸ਼-ਮੇਵ ਬਣਿਆ ਹੀ ਰਹਿੰਦਾ ਹੈ।

ਹਾਂ! ਉਹ ਪੁਰਸ਼ ਆਪਣੇ ਆਪ ਨੂੰ ਠੀਕ ਸੁਖੀ ਆਖ ਸਕਦਾ ਹੈ, ਜਿਸ ਨੂੰ ਵਾਹਿਗੁਰੂ-ਨਾਮ ਦੀ ਟੇਕ ਤੇ ਆਸਰਾ ਹੈ। ‘ਸੋ ਸੁਖੀਆ ਜਿਸ ਨਾਮ ਆਧਾਰ॥’ ਦੁੱ ਖ ਦੀ ਨਵਿਰਤੀ ਦਾ ਉਪਾਵ ਕਰਨਾ ਮਨੁੱਖ ਦਾ ਯੋਗ ਕਰਤੱਵਯ ਹੈ, ਪਰ ਸੁਖ ਦਾਤਾ ਵਾਹਿਗੁਰੂ ਤੋਂ ਬੇਮੁਖ ਹੋਕੇ ਤੇ ਆਪਣੇ ਧਰਮ ਤੋਂ ਭੀ ਪਤਿਤ ਹੋਕੇ ਦੁਖ ਨਵਿਰਤੀ ਦਾ ਉਪਾਵ ਕਰਨਾ ਇਹ ਤਾਂ ਦੁੱਖਾਂ ਨੂੰ ਆਪ ਹੀ ਅਵਾਜ਼ਾਂ ਮਾਰਨੀਆਂ ਹਨ। ਅਨੇਕਾਂ ਮਾਵਾਂ, ਭੈਣਾਂ ਆਪਣੇ ਬੱਚੇ ਦੇ ਬੀਮਾਰ ਹੋਣ ਪੁਰ

ਭੂਤਾਂ ਪ੍ਰੇਤਾਂ ਦੇ ਮੰਤਰ ਜਾਦੂ ਟੂਣੇ ਕਰਕੇ ਸੁਖ ਦੀ ਬਜਾਏ ਦੁੱ ਖ ਵਧਾਉਂਦੀਆਂ ਹਨ। ਪਰ ਜੋ ਸੱਚੇ ਵੈਦ ਪੂਰਨ ਸਤਿਗੁਰਾਂ ਨੇ ਸੁਖ ਸ਼ਾਂਤੀ ਦਾ ਉਪਾਵ ਦੱਸਿਆ ਹੈ ਤੇ ਆਪ ਵੀ ਵਰਤਿਆ,ਬੱਚੇ ਨੂੰ ਇਸਦਾ ਸਮੂਹ ਪਾਠ ਰੋਜ਼ ਨਿਤਨੇਮ ਨਾਲ ਸੁਣਾਏ, ਬੱਚੇ ਦੀਆਂ ਸਭ ਬਲਾਵਾਂ ਦੂਰ ਹੋ ਜਾਣਗੀਆਂ।

ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਬਚਨ

ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਬਚਨ ‘ਜਦੋਂ ਮਾ ੜਾ ਸਮਾਂ ਆਵੇ ਤਾਂ ਗੁਰੂ ਨਾਨਕ ਦੇਵ ਜੀ ਨੇ ਕੀ ਕਰਨ ਨੂੰ ਕਿਹਾ ”ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੀਆਂ ਸਿੱਖਿਆਵਾਂ ਜਰੂਰ ਸੁਣੋ ਤੇ ਅਮਲ ਕਰੋ ਜੀ।ਸਿੱਖ ਧਰਮ ਦੇ ਬਾਨੀ ਜਗਤ ਬਾਬਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ

‘ਕਿਰਤ ਕਰੋ-ਨਾਮ ਜਪੋ-ਵੰਡ ਛੱਕੋ’ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ। ਇਨ੍ਹਾਂ ਸਿਧਾਂਤਾਂ ਦੀ ਰੌਸ਼ਨੀ ‘ਚ ਆਪ ਜੀ ਨੇ ਲੁਕਾਈ ਨੂੰ ਅਜਿਹੀ ਇਨਕਲਾਬੀ ਜੀਵਨ ਜਾਂਚ ਦੱਸੀ, ਜੋ ਕਿ ਮਨੁੱਖ ਨੂੰ ਪਰਮ ਮਨੁੱਖ ਬਣਾਉਣ ਦਾ ਮਾਰਗ ਹੈ। ਗੁਰੂ ਸਾਹਿਬ ਦੀ ਸਿਧਾਂਤਾਂ ਦੇ ਇਹ ਤਿੰਨ ਧੁਰੇ ਹਨ, ਜਿਨ੍ਹਾਂ ਉੱਤੇ ਸਾਰੀ ਸਿੱਖ ਫਲਾਸਫੀ ਖੜ੍ਹੀ ਹੈ। ਧਿਆਨ ਨਾਲ ਵਿਚਾਰਿਆ ਜਾਵੇ ਤਾਂ ਇਹ ਕੋਈ 3 ਵੱਖ-ਵੱਖ ਚੀਜ਼ਾਂ ਨਹੀਂ ਹਨ ਸਗੋਂ ਤਿੰਨੋਂ ਇਕਠੀਆਂ ਹੀ ਹਨ ਅਤੇ ਨਾਮ ਜਪਣ ਦੀ ਅਵਸਥਾ ‘ਚ ਹੀ ਆਉਂਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਦਰਸ਼ ਮਨੁੱਖ ਅਤੇ ਸਮਾਜ ਦੀ ਸਥਾਪਨਾ ਲਈ ‘ਕਿਰਤ ਕਰੋ’, ‘ਵੰਡ ਛਕੋ’ ਅਤੇ ‘ਨਾਮ ਜਪੋ’ ਦੇ ਤਿੰੰਨ ਮੁੱਖ ਉਪਦੇਸ਼ ਦਿੱਤੇ, ਜੋ ਸਾਮਜ ਦੇ ਅਰਥਚਾਰੇ ਮਨੁੱਖ ਦੀ ਰੂਹਾਨੀ ਖੁਸ਼ੀ ਅਤੇ ਸਮਾਜਿਕ ਸਾਂਝੀਵਾਲਤਾ ਦੇ ਅਹਿਮ ਸੰਕਲਪ ਹਨ। ਗੁਰੂ ਨਾਨਕ ਦੇਵ ਜੀ ਕਿਰਤ ਦੀ ਮਹੱਤਤਾ ਬਾਰੇ ਦੱਸਦੇ ਹਨ ਕਿ ਕਿਰਤ ਨੂੰ ਸਿਰਫ ਪਦਾਰਥਕ ਖੁਸ਼ਹਾਲੀ ਦਾ ਆਧਾਰ ਨਹੀਂ ਮੰਨਣਾ ਚਾਹੀਦਾ, ਸਗੋਂ ਸੱਚੀ ਕਿਰਤ ਜਿੱਥੇ ਸਮਾਜ ਦਾ ਵਿਕਾਸ ਮੁੱਖ ਅਧਾਰ ਹੁੰਦੀ ਹੈ, ਉੱਥੇ ਹੀ ਸੱਚ ਦਾ ਰਾਹ ਵੀ ਕਿਰਤ ਦੁਆਰਾ ਪਛਾਣਿਆ ਜਾ ਸਕਦਾ ਹੈ। ਗੁਰੂ ਸਾਹਿਬ ਨੇ ਖੁਦ ਖੇਤੀਬਾੜੀ ਦਾ ਕਿੱਤਾ ਕਰਕੇ ‘ਕਿਰਤ’ ਦੀ ਮਹੱਤਤਾ ਨੂੰ ਦਰਸਾਇਆ।

ਕਿੱਤਾ ਕੋਈ ਵੀ ਹੋਵੇ, ਉਸ ਨੂੰ ਕਰਦਿਆਂ ਹੀਣਤਾ ਮਹਿਸੂਸ ਨਹੀਂ ਕਰਨੀ ਚਾਹੀਦੀ, ਸਗੋਂ ਸਮਾਜ ਦੇ ਸਦੀਵੀਂ ਵਿਕਾਸ ਲਈ ਉਪਕਾਰ ਭਰੇ ਕਾਰਜ ਕਰਨੇ ਚਾਹੀਦੇ ਹਨ। ਗੁਰੂ ਜੀ ਅਨੁਸਾਰ ਮਨੁੱਖ ਆਪਣੇ ਨਿੱਤ ਦੇ ਕਾਰ ਵਿਹਾਰ ਦੌਰਾਨ ਸੱਚੀ ਕਿਰਤ ਕਰਦਾ ਹੋਇਆ ਪਰਮਾਤਮਾ ਨੂੰ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਅਸਲ ਅਤੇ ਉੱਤਮ ਕਰਮ ਸੱਚੀ ਕਿਰਤ ਅਤੇ ਪ੍ਰਭੂ-ਭਗਤੀ ਹੈ, ਜੋ ਮਨੁੱਖੀ ਜੀਵਨ ਦਾ ਮੁੱਖ ਮਨੋਰਥ, ਬੁਨਿਆਦ ਅਤੇ ਮਾਰਗ ਹੈ।

ਗੁਰੂ ਸਾਹਿਬ ਦੀ ਕਿਰਪਾ

ਗੁਰੂ ਸਾਹਿਬ ਦੀ ਕਿਰਪਾ ”ਜਿਸ ਨੇ ਇਹ ਸੋਚ ਅਪਣਾ ਲਈ ਸਭ ਪਰੇ ਸ਼ਾਨਿਆਂ ਖ਼ਤਮ ” ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ,

ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।

ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।