ਸਾਹਮਣੇ ਆਈ ਫਤਿਹਵੀਰ ਦੀ ਪੋਸਟਮਾਰਟਮ ਰਿਪੋਰਟ, ਇਸ ਵਜਾ ਕਰਕੇ ਹੋਈ ਫਤਹਿ ਦੀ ਮੌਤ ਪੜੋ ਅਸਲ ਕਾਰਨ

ਫਤਿਹਵੀਰ ਦੀ ਪੋਸਟਮਾਰਟਮ ਰਿਪੋਰਟ ਡਾਕਟਰਾਂ ਵਲੋਂ ਜਾਰੀ ਕਰ ਦਿੱਤੀ ਗਈ ਹੈ। ਪੀਜੀਆਈ ਦੇ ਡਾਕਟਰਾਂ ਮੁਤਾਬਕ ਜਦੋਂ ਤੱਕ ਫਤਿਹ ਨੂੰ ਹਸਪਤਾਲ ਲਿਆਂਦਾ ਗਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਡਾਕਟਰਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਬੋਰਵੈੱਲ ਚੋਂ ਫਤਿਹ ਨੂੰ ਬਾਹਰ ਕੱਢਿਆ ਗਿਆ ਉਸ ਤੋਂ 3 ਤੋਂ 4 ਦਿਨ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਫਤਿਹਵੀਰ ਦਾ ਪੋਸਟਮਾਰਟਮ ਪੀਜੀਆਈ ਦੇ ਅਸਿਸਟੈਂਟ ਪ੍ਰੋਫੈਸਰ ਡਾ. ਸੈਂਥਿਲ ਕੁਮਾਰ ਆਰ. ਅਤੇ

ਐੱਚ ਓਡੀ ਪ੍ਰੋਫੈਸਰ ਵਾਈ.ਐੱਸ.ਬਾਂਸਲ ਦੀ ਦੇਖਰੇਖ ਚ ਕੀਤਾ ਗਿਆ। ਫਤਿਹ ਦੀ ਪੋਸਟਮਾਰਟਮ ਦੀ ਰਿਪੋਰਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਹ ਸ਼ੁੱਕਰਵਾਰ ਜਾਂ ਸ਼ਨੀਵਾਰ ਹੀ ਮੌਤ ਦੇ ਮੂੰਹ ਚ ਚਲਾ ਗਿਆ ਸੀ। ਮੌਤ ਦਾ ਅਸਲ ਕਾਰਨ ਸਾਹ ਰੁਕਣ ਕਾਰਨ ਹੀ ਦੱਸਿਆ ਗਿਆ ਹੈ।

ਦੱਸ ਦੇਈਏ ਕਿ ਅੱਜ ਸਵੇਰੇ 5:10 ਮਿੰਟ ‘ਤੇ ਫਤਿਹਵੀਰ ਨੂੰ ਰੱਸੀਆਂ ਅਤੇ ਕੁੰਢੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ, ਜਿਸ ਰਾਹੀਂ ਉਹ ਬੋਰ ‘ਚ ਡਿੱਗਿਆ ਸੀ। ਦੱਸਿਆ ਜਾਂਦਾ ਹੈ ਕਿ ਬੋਰਵੈੱਲ ‘ਚ ਫਸੇ ਦੋ ਸਾਲਾ ਫ਼ਤਿਹਵੀਰ ਸਿੰਘ ਨੂੰ ਮੰਗਵਾਲ ਦੇ ਗੁਰਿੰਦਰ ਸਿੰਘ ਨੇ ਬਾਹਰ ਕੱਢਿਆ ਹੈ।ਗੁਰਿੰਦਰ ਸਿੰਘ ਨੇ ਨਵੇਂ ਪੁੱਟੇ ਬੋਰਵੈੱਲ ਵਿੱਚ ਜਾ ਕੇ ਫਸੇ ਹੋਏ ਬੱਚੇ ਨੂੰ ਆਜ਼ਾਦ ਕੀਤਾ ਤੇ ਫਿਰ ਐਨਡੀਆਰਐਫ ਦੀਆਂ ਟੀਮਾਂ ਨੇ ਉਸ ਨੂੰ ਉੱਪਰ ਖਿੱਚ ਲਿਆ।ਜਿਸ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ।